ਸਤਿਨਾਮੁ ਸ੍ਰੀ ਵਾਹਿਗੁਰੂ ਜੀ
ਗੁਰੁ ਪੂਰਾ ਜਿਨ ਸਿਮਰਿਆ ਸੇਈ ਭਏ ਨਿਹਾਲ ॥
ਨਾਨਕ ਨਾਮੁ ਅਰਾਧਣਾ ਕਾਰਜੁ ਆਵੈ ਰਾਸਿ ॥੮॥
ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ ॥
ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ ॥੫॥
ਸੁ ਕਹੁ ਟਲ ਗੁਰੁ ਸੇਵੀਐ ਅਹਿਨਿਸਿ ਸਹਜਿ ਸੁਭਾਇ ॥
ਦਰਸਨਿ ਪਰਸਿਐ ਗੁਰੂ ਕੈ ਜਨਮ ਮਰਣ ਦੁਖੁ ਜਾਇ ॥੧੦॥
ਹੋਵੈ ਸਿਫਤਿ ਖਸੰਮ ਦੀ ਨੂਰੁ ਅਰਸਹੁ ਕੁਰਸਹੁ ਝਟੀਐ ॥
ਤੁਧੁ ਡਿਠੇ ਸਚੇ ਪਾਤਿਸਾਹ ਮਲੁ ਜਨਮ ਜਨਮ ਦੀ ਕਟੀਐ ॥
ਸਜਣੁ ਸਚਾ ਪਾਤਿਸਾਹੁ ਸਿਰਿ ਸਾਹਾਂ ਦੈ ਸਾਹੁ ॥
ਜਿਸੁ ਪਾਸਿ ਬਹਿਠਿਆ ਸੋਹੀਐ ਸਭਨਾਂ ਦਾ ਵੇਸਾਹੁ ॥੨੨॥
ਸਤਿਨਾਮੁ ਸ੍ਰੀ ਵਾਹਿਗੁਰੂ ਜੀ
ਸੋਰਠਿ ਮਃ ੫ ॥
ਗੁਰੁ ਪੂਰਾ ਨਮਸਕਾਰੇ ॥ ਪ੍ਰਭਿ ਸਭੇ ਕਾਜ ਸਵਾਰੇ ॥
ਗੁਰੁ ਪੂਰਾ ਨਮਸਕਾਰੇ ॥ ਪ੍ਰਭਿ ਸਭੇ ਕਾਜ ਸਵਾਰੇ ॥
ਹਰਿ ਅਪਣੀ ਕਿਰਪਾ ਧਾਰੀ ॥ ਪ੍ਰਭ ਪੂਰਨ ਪੈਜ ਸਵਾਰੀ ॥੧॥
ਅਪਨੇ ਦਾਸ ਕੋ ਭਇਓ ਸਹਾਈ ॥
ਸਗਲ ਮਨੋਰਥ ਕੀਨੇ ਕਰਤੈ ਊਣੀ ਬਾਤ ਨ ਕਾਈ ॥ ਰਹਾਉ ॥
ਕਰਤੈ ਪੁਰਖਿ ਤਾਲੁ ਦਿਵਾਇਆ ॥ ਪਿਛੈ ਲਗਿ ਚਲੀ ਮਾਇਆ ॥
ਤੋਟਿ ਨ ਕਤਹੂ ਆਵੈ ॥ ਮੇਰੇ ਪੂਰੇ ਸਤਗੁਰ ਭਾਵੈ ॥੨॥
ਸਿਮਰਿ ਸਿਮਰਿ ਦਇਆਲਾ ॥ ਸਭਿ ਜੀਅ ਭਏ ਕਿਰਪਾਲਾ ॥
ਜੈ ਜੈ ਕਾਰੁ ਗੁਸਾਈ ॥ ਜਿਨਿ ਪੂਰੀ ਬਣਤ ਬਣਾਈ ॥੩॥
ਤੂ ਭਾਰੋ ਸੁਆਮੀ ਮੋਰਾ ॥ ਇਹੁ ਪੁੰਨੁ ਪਦਾਰਥੁ ਤੇਰਾ ॥
ਜਨ ਨਾਨਕ ਏਕੁ ਧਿਆਇਆ ॥
ਸਰਬ ਫਲਾ ਪੁੰਨੁ ਪਾਇਆ ॥੪॥੧੪॥੬੪॥
ਜਨ ਨਾਨਕ ਏਕੁ ਧਿਆਇਆ ॥
ਸਰਬ ਫਲਾ ਪੁੰਨੁ ਪਾਇਆ ॥੪॥੧੪॥੬੪॥
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ